A Tribute to Shiv Kumar Batalvi

Sarbjit Bahga
3 min readJan 25, 2024

Sarbjit Singh Bahga

ਸ਼ਿਵ ਕੁਮਾਰ ਬਟਾਲਵੀ ਨੂੰ ਇੱਕ ਸ਼ਰਧਾਂਜਲੀ

ਰੁੱਖ:

ਕੁਝ ਰੁੱਖ ਮੈਨੂੰ ਪੁੱਤ ਲਗਦੇ ਨੇ, ਕੁਝ ਰੁੱਖ ਲਗਦੇ ਮਾਵਾਂ
ਕੁਝ ਰੁੱਖ ਨੂੰਹਾਂ ਧੀਆਂ ਲੱਗਦੇ, ਕੁਝ ਰੁੱਖ ਵਾਂਗ ਭਰਾਵਾਂ
ਕੁਝ ਰੁੱਖ ਮੇਰੇ ਬਾਬੇ ਵਾਕਣ, ਪੱਤਰ ਟਾਵਾਂ ਟਾਵਾਂ
ਕੁਝ ਰੁੱਖ ਮੇਰੀ ਦਾਦੀ ਵਰਗੇ, ਚੂਰੀ ਪਾਵਣ ਕਾਵਾਂ
ਕੁਝ ਰੁੱਖ ਯਾਰਾਂ ਵਰਗੇ ਲਗਦੇ, ਚੁੰਮਾਂ ਤੇ ਗਲ ਲਾਵਾਂ
ਇਕ ਮੇਰੀ ਮਹਿਬੂਬਾ ਵਾਕਣ, ਮਿੱਠਾ ਅਤੇ ਦੁਖਾਵਾਂ
ਕੁਝ ਰੁੱਖ ਮੇਰਾ ਦਿਲ ਕਰਦਾ ਏ, ਮੋਢੇ ਚੁੱਕ ਖਿਡਾਵਾਂ
ਕੁਝ ਰੁੱਖ ਮੇਰਾ ਦਿਲ ਕਰਦਾ ਏ, ਚੁੰਮਾਂ ਤੇ ਮਰ ਜਾਵਾਂ
ਕੁਝ ਰੁੱਖ ਜਦ ਵੀ ਰਲ ਕੇ ਝੂਮਣ, ਤੇਜ਼ ਵਗਣ ਜਦ ਵਾਵਾਂ
ਸਾਵੀ ਬੋਲੀ ਸਭ ਰੁੱਖਾਂ ਦੀ, ਦਿਲ ਕਰਦਾ ਲਿਖ ਜਾਵਾਂ
ਮੇਰਾ ਵੀ ਇਹ ਦਿਲ ਕਰਦਾ ਏ, ਰੁੱਖ ਦੀ ਜੂਨੇ ਆਵਾਂ
ਜੇ ਤੁਸਾਂ ਮੇਰਾ ਗੀਤ ਹੈ ਸੁਣਨਾ, ਮੈਂ ਰੁੱਖਾਂ ਵਿਚ ਗਾਵਾਂ
ਰੁੱਖ ਤਾਂ ਮੇਰੀ ਮਾਂ ਵਰਗੇ ਨੇ, ਜਿਉਂ ਰੁੱਖਾਂ ਦੀਆਂ ਛਾਵਾਂ।

Some trees look like sons to me, Some like mothers
Some are daughters, brides, A few like brothers
Some are like my grandfather, Sparsely leafed
Some like my grandmother, Who threw choori to the crows
Some trees are like the friends, I used to kiss and embrace
One is my beloved, Sweet, Painful
There are trees I would like, To throw on my shoulder playfully
There are trees I would like, To kiss and then die
The trees sway together, When strong winds blow
I wish I could render, Their verdant, leafy language
I wish that I could, Return as a tree
And if you wanted to listen to my song, I would sing it in the trees
The trees are like my mother, May their shade live forever.

--

--

Sarbjit Bahga

Sarbjit Bahga (b.1957) is an architect, author, & photo-artist. He is Principal Architect of Bahga Design Studio LLP, - a Chandigarh-based Architecture firm.